ਚੰਡੀਗੜ੍ਹ, 9 ਜੂਨ (ਹਰਬੰਸ ਸਿੰਘ)
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 10 ਜੂਨ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਤਹਿਤ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ 10 ਜੂਨ ਨੂੰ ਬੰਦ ਰਹਿਣਗੇ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।