ਕੁਰਾਲੀ 4ਫਰਵਰੀ (ਜਗਦੇਵ ਸਿੰਘ)2025

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਯਾਦਗਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਸੋੋਲਖੀਆਂ ਜਿਲਾ ਰੂਪਨਗਰ ਵਿਖੇ ਸ਼ਹੀਦੀ ਜੋੜ ਮੇਲਾ 10 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਮੁੱਖ ਸੇਵਾਦਾਰ ਬੀਬਾ ਕਮਲਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਠ ਫਰਵਰੀ ਨੂੰ ਸਵੇਰੇ 8 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਆਰੰਭਤਾ ਦੇ ਨਾਲ ਦੇ ਨਾਲ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ ਉਹਨਾਂ ਦੱਸਿਆ ਹ ਕਿ 10 ਫਰਵਰੀ ਨੂੰ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਉਪਰੰਤ ਦੀਵਾਨ ਹਾਲ ਵਿੱਚ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕੀਰਤਨੀ ਜਥੇ ਕਥਾ ਵਾਚਕ ਅਤੇ ਵਿਦਵਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ਬੀਬਾ ਕਮਲਜੀਤ ਕੌਰ ਅਤੇ ਭਾਈ ਨਿਰਭੈ ਸਿੰਘ ਖਾਲਸਾ ਜੀ ਨੇ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹਨਾਂ ਤਿੰਨ ਰੋਜਾ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ਸਮਾਗਮ ਦੌਰਾਨ ਦੇਸੀ ਘਿਓ ਜਲੇਬੀਆਂ ਅਤੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ ਇਸ ਦੇ ਨਾਲ ਹੀ 10 ਫਰਵਰੀ ਦਿਨ ਸੋਮਵਾਰ ਨੂੰ ਬਲੱਡ ਬੈਂਕ ਸਿਵਲ ਹਸਪਤਾਲ ਰੋਪੜ ਦੀ ਟੀਮ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਇਹਨਾਂ ਸਮਾਗਮਾਂ ਦੇ ਅੰਤ ਦੇ ਵਿੱਚ ਗੱਤਕਾ ਦੀਆਂ ਵੱਖ-ਵੱਖ ਨਾਮੀ ਟੀਮਾਂ ਵੱਲੋਂ ਗੱਤਕਾ ਦੇ ਜੌਹਰ ਵੀ ਵਿਖਾਏ ਜਾਣਗੇ

ਸ਼ੇਅਰ