ਚੰਡੀਗੜ੍ਹ, 6 ਮਈ:(ਹਰਬੰਸ ਸਿੰਘ)
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਕਾਂਗਰਸੀ ਆਗੂਆਂ ਦੇ ਇੱਕ ਸਮੂਹ ਨੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੇ 45 ਤੋਂ 50 ਸਾਲਾਂ ਤੱਕ ਐਨ.ਐਸ.ਯੂ.ਆਈ, ਯੂਥ ਕਾਂਗਰਸ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ ਹੈ, ਨੇ ਸਾਬਕਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ, ਖਾਸ ਕਰਕੇ ਖੇਤੀਬਾੜੀ ਉਦਯੋਗਿਕ ਵਾਤਾਵਰਣ ਤੇ ਹੋਰ ਖੇਤਰਾਂ ਬਾਰੇ ਚਰਚਾ ਕੀਤੀ ਅਤੇ ਇਹ ਵੀ ਸਾਂਝਾ ਕੀਤਾ ਕਿ ਇਨ੍ਹਾਂ ਚੁਣੌਤੀਆਂ ਨੂੰ ਪਾਰ ਪਾਉਣ ਲਈ ਭਵਿੱਖ ਵਿੱਚ ਕੀ ਰੋਡ ਮੈਪ ਹੋਣਾ ਚਾਹੀਦਾ ਹੈ।
ਉਨ੍ਹਾਂ ਨੇ ਸ਼੍ਰੀ ਤਿਵਾੜੀ ਨੂੰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦੇ ਨਾਲ-ਨਾਲ ਮੌਜੂਦਾ ਪਾਰਟੀ ਗਤੀਸ਼ੀਲਤਾ ਬਾਰੇ ਵੀ ਜਾਣੂ ਕਰਵਾਇਆ।
ਇਨ੍ਹਾਂ ਵਿੱਚੋਂ ਲਗਭਗ ਸਾਰੇ ਲੋਕਾਂ ਨੇ ਸ਼੍ਰੀ ਤਿਵਾੜੀ ਨਾਲ ਕੰਮ ਕੀਤਾ ਸੀ, ਜਦੋਂ ਉਹ 80 ਅਤੇ 90 ਦੇ ਦਹਾਕੇ ਦੇ ਅਖੀਰ ਵਿੱਚ ਐਨ.ਐਸ.ਯੂ.ਆਈ ਅਤੇ ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸਨ।
ਆਗੂਆਂ ਨੇ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ, ਤਾਂ ਜੋ ਸੂਬੇ ਨੂੰ ਦਰਪੇਸ਼ ਚੁਣੌਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਪਵਨ ਦੀਵਾਨ ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਵਿਜੇ ਸ਼ਰਮਾ ਟਿੰਕੂ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਮੋਹਾਲੀ, ਸਤਵੀਰ ਸਿੰਘ ਪੱਲੀਝਿੱਕੀ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਨਵਾਂਸ਼ਹਿਰ, ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਪੰਜਾਬ ਮਹਿਲਾ ਕਾਂਗਰਸ, ਹਰਿੰਦਰ ਭਾਂਬਰੀ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਸ੍ਰੀ ਫਤਹਿਗੜ੍ਹ ਸਾਹਿਬ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈਡ ਪੰਜਾਬ, ਹਰੀ ਸਿੰਘ ਖਾਈ ਮੈਂਬਰ ਪ੍ਰਦੇਸ਼ ਕਾਂਗਰਸ ਕਮੇਟੀ, ਸੁਖਦੇਵ ਸਿੰਘ ਰੋਪੜ ਬੁਲਾਰਾ ਪ੍ਰਦੇਸ਼ ਕਾਂਗਰਸ, ਸਿਮਰਜੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਮਾਨਸਾ, ਕਿਰਨਜੀਤ ਸਿੰਘ ਮਿੱਠਾ ਪ੍ਰਧਾਨ ਪੰਜਾਬ ਕਾਂਗਰਸ ਕਿਸਾਨ ਸੈੱਲ, ਹਰਿੰਦਰ ਢੀਂਡਸਾ ਮੈਂਬਰ ਪੀ.ਸੀ.ਸੀ., ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ, ਗੁਲਸ਼ਨ ਰਾਏ ਪਾਸੀ, ਗੁਰਬੀਰ ਸਿੰਘ ਧਾਲੀਵਾਲ, ਰਜਿੰਦਰ ਸੰਧੂ, ਜਸਵਿੰਦਰ ਰੰਧਾਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।