ਚੰਡੀਗੜ੍ਹ 6 ਜੁਲਾਈ (ਹਰਬੰਸ ਸਿੰਘ)
ਚੰਡੀਗੜ੍ਹ ਤੋ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਸੰਸਦੀ ਕੋਟੇ ਤੋਂ ਜਾਰੀ 5 ਲੱਖ ਰੁਪਏ ਦੀ ਗਰਾਂਟ ਨਾਲ ਸੈਕਟਰ – 49 ਡੀ, ਗਰੁੱਪ ਹਾਊਸਿੰਗ ਸੋਸਾਇਟੀ ਵਿਖੇ ਲਗਾਏ ਗਏ ਸੀਸੀਟੀਵੀ ਕੈਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ ਐਸ ਲੱਕੀ ਵੀ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ, ਐਮ.ਪੀ ਤਿਵਾੜੀ ਨੇ ਕਿਹਾ ਕਿ ਇਹ ਸੀਸੀਟੀਵੀ ਕੈਮਰੇ ਇਲਾਕੇ ਦੇ ਨਿਵਾਸੀਆਂ ਦੀ ਸੁਰੱਖਿਆ ਦੇ ਮੱਦੇਨਜਰ ਕਾਫੀ ਅਹਿਮੀਅਤ ਰੱਖਦੇ ਹਨ। ਜਿਸ ਲਈ ਉਹਨਾਂ ਵੱਲੋਂ ਆਪਣੇ ਸੰਸਦੀ ਕੋਟੇ ਤੋਂ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ। ਉਹਨਾਂ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬ ਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਹਨਾਂ ਲਈ ਪ੍ਰਾਥਮਿਕਤਾ ਹੈ। ਵਿਕਾਸ ਦੀ ਰਾਹ ਵਿੱਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਤਿਵਾੜੀ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ ਅਤੇ ਉਹਨਾਂ ਦਾ ਜ਼ਲਦੀ ਹੱਲ ਕੱਢਣ ਦਾ ਭਰੋਸਾ ਵੀ ਦਿੱਤਾ।
ਇਸ ਦੌਰਾਨ ਚੰਡੀਗੜ੍ਹ ਕਾਂਗਰਸ ਪ੍ਰਧਾਨ ਲੱਕੀ ਨੇ ਐਮ.ਪੀ ਤਿਵਾੜੀ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੱਢਣ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਕੰਮ ਕਰਨ ਵਾਸਤੇ ਸਹੀ ਸੋਚ ਦੀ ਲੋੜ ਹੁੰਦੀ ਹੈ, ਜਿਹੜੀ ਐਮ.ਪੀ ਤਿਵਾੜੀ ਕੋਲ ਹੈ।
ਜਿੱਥੇ ਹੋਰਨਾਂ ਤੋਂ ਇਲਾਵਾ, ਜੇਜੇ ਸਿੰਘ, ਸੁਦਰਸ਼ਨ ਸਿੰਘ ਬੱਬਲ, ਪਰਮਜੀਤ ਸਿੰਘ ਬੈਨੀਪਾਲ ਸਣੇ ਗਰੁੱਪ ਹਾਊਸਿੰਗ ਸੋਸਾਇਟੀ ਦੇ ਹੋਰ ਮੈਂਬਰ ਮੌਜੂਦ ਰਹੇ।