ਮੋਹਾਲੀ 20 ਜੁਲਾਈ (ਪਰਦੀਪ ਸਿੰਘ ਹੈਪੀ )

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਯਾਤਰਾ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ- ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਸਮਾਗਮਾਂ ਦਾ ਆਯੋਜਨ ਕਰਕੇ ਨੌਜਵਾਨ ਨੂੰ ਨਸ਼ੇ ਨਾ ਕਰਨ ਦੀ ਬਕਾਇਦਾ ਸੌਂ ਚੁਕਾਈ ਜਾ ਰਹੀ ਹੈ, ਇਸ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡਾਂ ਦੇ ਲਗਾਤਾਰ ਦੌਰੇ ਜਾਰੀ ਹਨ, ਇਸੇ ਲੜੀ ਤਹਿਤ ਅੱਜ ਪਿੰਡ ਮਨੌਲੀ ਅਤੇ ਸੈਣੀ ਮਾਜਰਾ ਉਪਰੰਤ ਪਿੰਡ ਮਟਰਾਂ ਵਿਖੇ ਮਟਰਾਂ ਅਤੇ ਬੜੀ ਪਿੰਡ ਦਾ ਸਮਾਗਮ ਅਤੇ ਇਸ ਤੋਂ ਬਾਅਦ ਪਿੰਡ ਝਿਉੱਰਹੇੜੀ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸੌਂ ਚੁਕਾਉਣ ਦੇ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਫੜੋ- ਫੜੀ ਅਗਾਂਹ ਵੀ ਵੱਡੇ ਪੱਧਰ ਤੇ ਜਾਰੀ ਰਹੇਗੀ, ਅਤੇ ਕਿਸੇ ਵੀ ਸੂਰਤ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਨਵੀਂ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੇ ਲਈ ਉਨਾਂ ਦੇ ਮਾਪਿਆਂ ਦੀ ਜਿੰਮੇਵਾਰੀ ਵੱਡੀ ਬਣਦੀ ਹੈ, ਕਿਉਂਕਿ ਕੋਈ ਵੀ ਸਰਕਾਰ ਉਦੋਂ ਤੱਕ ਹੀ ਆਪਣੀਆਂ ਕੋਸ਼ਿਸ਼ਾਂ ਅਤੇ ਦੇ ਵਿੱਚ ਕਾਮਯਾਬ ਹੋ ਸਕਦੀ ਹੈ ਜਦੋਂ ਲੋਕਾਂ ਦਾ ਸਹਿਯੋਗ ਉਹਨਾਂ ਨੂੰ ਮਿਲਦਾ ਰਹੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ- ਤੰਦਰੁਸਤ ਪੰਜਾਬ -ਦੇ ਲਈ ਯਤਨ ਲਗਾਤਾਰ ਜਾਰੀ ਰਹਿਣਗੇ, ਉਹਨਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਕਰਵਾਏ ਜਾਣ ਦੇ ਨਾਲ- ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਦੇ ਲਈ ਸਕੀਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜਾਂ ਵਿੱਚ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਤੇਜ਼ੀ ਆਵੇਗੀ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਸਰਕਾਰ ਦੇ ਵਿਰੁੱਧ ਤੋਹਮਤਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਮੁੱਦਾ ਹੀ ਨਹੀਂ ਰਹਿ ਗਿਆ, ਕਿਉਂਕਿ ਸਰਕਾਰ ਵੱਲੋਂ ਜੋ ਵਾਅਦੇ ਅਤੇ ਜੋ ਗਰੰਟੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਲਗਭਗ ਪੂਰੇ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ,ਅਵਤਾਰ੍ ਸਿੰਘ ਮੌਲੀ, ਸਲੋਚਨਾ ਸ਼ਰਮਾ, ਪਤਨੀ ਕਰਮਜੀਤ ਕੁਮਾਰ ਬਿੱਟੂ ਸਰਪੰਚ, ਧਨਵੰਤ ਸਿੰਘ ਰੰਧਾਵਾ- ਬੀ.ਡੀ.ਪੀ.ਓ., ਹਰਸਿਮਰਤ ਸਿੰਘ ਬੱਲ- ਡੀ.ਐਸ.ਪੀ., ਪਿੰਡ ਮਨੌਲੀ ਅਤੇ ਸੈਣੀ ਮਾਜਰਾ ਦੇ ਸਮਾਗਮਾਂ ਵਿੱਚ ਕੁਲਵੀਰ ਸਿੰਘ ਸਰਪੰਚ ਮਨੌਲੀ, ਹਰਜਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਨਰਿੰਦਰ ਸਿੰਘ ਪੰਚ, ਪਿੰਡ ਬੜੀ -ਮਟਰਾਂ ਵਿਖੇ ਸਪਲਾਂ ਰਾਣੀ ਪਤਨੀ ਅਵਤਾਰ ਸਿੰਘ ਸਰਪੰਚ ਮਟਰਾਂ -ਪਰਮਿੰਦਰ ਸਿੰਘ ਮੱਟਰਾ, ਬੇਅੰਤ ਸਿੰਘ ਸਰਪੰਚ ਬੜੀ, ਕਰਨੈਲ ਸਿੰਘ ਬੜੀ, ਮੇਜਰ ਸਿੰਘ, ਹਰਮੇਸ਼ ਸਿੰਘ ਕੁੰਬੜਾ, ਬਾਵਾ ਮੌਲੀ, ਸੰਨੀ ਮੌਲੀ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਰਡੀਨੇਟਰ ਯੱਧ ਨਸ਼ਿਆਂ ਵਿਰੁੱਧ, ਅਵਤਾਰ ਖ਼ਾਨ ਮਨੌਲੀ, ਧਰਮਪ੍ਰੀਤ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਤਰਲੋਚਨ ਸਿੰਘ ਮਟੌਰ, ਵਿਕਰਮ ਸਿੰਘ, ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਧਰਮਪ੍ਰੀਤ ਸਿੰਘ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਨੌਜਵਾਨ ਮੌਜੂਦ ਰਹੇ.

ਸ਼ੇਅਰ