ਕੁਰਾਲੀ ਮਾਜਰੀ 24 ਅਗਸਤ (ਜਗਦੇਵ ਸਿੰਘ)

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪਿਛਲੇ ਦਿਨ ਹੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਨਖੇਦੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ਦੀ ਜਲਦੀ ਪੜਤਾਲ ਕਰਕੇ ਕਸੂਰਵਾਰਾਂ ਨੂੰ ਸਖਤ ਤੋਂ ਸਖਤ ਸਜਾਵਾਂ ਅਤੇ ਮਹਿਲਾਵਾਂ ਵਿਰੁੱਧ ਅਜਿਹੀਆਂ ਅਤਿ ਨਿੰਦਣਯੋਗ ਘਟਨਾਵਾਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਨੂੰਨ ਬਣਾਉਣ ਤਾਂ ਜੋ ਅੱਗੇ ਤੋਂ ਇਹੋ ਅਜਿਹੀਆਂ ਘਟਨਾਵਾਂ ਨਾ ਵਾਪਰ ਸਕੇ। ਉਹਨਾਂ ਮੰਗ ਕੀਤੀ ਹੈ ਕਿ ਔਰਤਾਂ ਦੀ ਹਰ ਅਦਾਰੇ ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਦੀ ਸਰਕਾਰ ਨੂੰ ਪੂਰਜੋਰ ਅਪੀਲ ਕੀਤੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੋਸ਼ੀਆਂ ਨੂੰ ਕਾਬੂ ਕਰਕੇ ਜਲਦ ਤੋ ਜਲਦ ਫਾਸੀ ਦੀ ਸਜਾ ਦਿੱਤੀ ਜਾਵੇ।

ਸ਼ੇਅਰ