ਕੁਰਾਲੀ ਮਾਜਰੀ 6 ਸਤੰਬਰ (ਜਗਦੇਵ ਸਿੰਘ)

ਕੁਰਾਲੀ ਤੋਂ ਚੜ੍ਹਦੀ ਕਲਾ ਅਖਬਾਰ ਦੇ ਸੀਨੀਅਰ ਪੱਤਰਕਾਰ ਪੰਕਜ ਭਸੀਨ ਨੂੰ ਅੱਜ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਸ਼੍ਰੀ ਭੀਮ ਸੇਨ ਭਸੀਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਭੀਮ ਸੈਨ ਭਸੀਨ ਜਿਨ੍ਹਾਂ ਦੀ ਉਮਰ ਤਕਰੀਬਨ 85 ਸਾਲ ਸੀ।ਉਹ ਆਪਣੀ ਪਤਨੀ ਸਮੇਤ ਆਪਣੇ ਦੂਜੇ ਸਪੁੱਤਰ ਡਾ ਵਿਜੇ ਭਸੀਨ ਕੋਲ ਅਮਰੀਕਾ ਵਿੱਚ ਰਹਿ ਰਹੇ ਸਨ। ਅੱਜ ਸਵੇਰੇ ਉਨ੍ਹਾਂ ਦੀ ਮੌਤ ਦੀ ਖ਼ਬਰ ਏਥੇ ਰਹਿੰਦੇ ਪਰਿਵਾਰ ਨੂੰ ਪਤਾ ਲੱਗੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।ਸ੍ਰੀ ਭੀਮ ਸੈਨ ਭਸੀਨ ਜੋ ਕਿ ਇਲਾਕੇ ਵਿੱਚ ਇੱਕ ਸਮਾਜ ਸੇਵੀ ਦੇ ਤੌਰ ਤੇ ਵਿਚਰਦੇ ਸਨ ਉਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਇਲਾਕੇ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੱਜ ਏਥੇ ਰਹਿੰਦੇ ਪਰਿਵਾਰ ਨਾਲ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਸਮਾਜ ਸੇਵੀਆਂ, ਰਾਜਨੀਤਕ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ ਨੇ ਨੁਮਾਇੰਦਿਆਂ,ਧਾਰਮਿਕ ਸਖਸ਼ੀਅਤਾਂ, ਕਿਸਾਨ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਭੀਮ ਸੈਨ ਭਸੀਨ ਜੀ ਦਾ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ।

ਸ਼ੇਅਰ