ਕੁਰਾਲੀ, 8 ਸਤੰਬਰ (ਜਗਦੇਵ ਸਿੰਘ  )-

ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਹੋ ਚੁੱਕੀ ਹੈ ‘ਤੇ ਸਰਕਾਰੀ ਅਦਾਰਿਆਂ ਵਿੱਚ ਰਿਸ਼ਵਤਖੋਰੀ ਆਮ ਹੋ ਗਈ ਹੈ । ਅੱਜ ਇਥੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਹਲਕਾ ਖਰੜ ਵਿੱਚ ਪੈਂਦੀ ਤਹਿਸੀਲ ਖਰੜ ਅਤੇ ਸਬ ਤਹਿਸੀਲ ਮਾਜਰੀ ਵਿਖੇ ਕੋਈ ਵੀ ਕੰਮ ਰਿਸ਼ਵਤ ਤੋਂ ਬਿਨਾਂ ਨਹੀਂ ਹੋ ਰਿਹਾ ਤੇ ਲੋਕਾਂ ਵਿੱਚ ਹਾ ਹਾ ਕਾਰ ਮਚੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿੱਚ ਹਲਕਾ ਖਰੜ ਦੀ ਨੁਮਾਇੰਦਗੀ ਕਰਦੇ ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਵੱਲੋਂ ਵੀ ਮੰਨਿਆ ਗਿਆ ਹੈ ਹਲਕਾ ਖਰੜ ਵਿੱਚ ਭ੍ਰਿਸ਼ਟਾਚਾਰ ਵੱਡੀ ਪੱਧਰ ਤੇ ਆਪਣੇ ਪੈਰ ਪਸਾਰ ਚੁਕਿਆ ਹੈ। ਉਨ੍ਹਾਂ ਕਿਹਾ ਜੇਕਰ ਕੈਬਨਿਟ ਮੰਤਰੀ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਭਿਰਸ਼ਟ ਅਧਿਕਾਰੀਆਂ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫਰੰਟ ਤੇ ਫੇਲ੍ਹ ਚੁੱਕੀ ਹੈ।

ਸ਼ੇਅਰ