ਚੰਡੀਗੜ੍ਹ 11 ਸਤੰਬਰ (ਹਰਬੰਸ ਸਿੰਘ)
ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ
ਮਹਾਮਹਿਮ ਰਾਜਪਾਲ ਦੀ ਮੰਜੂਰੀ ਲਈ ਭੇਜਿਆ ਜਾਵੇਗਾ ਪ੍ਰਸਤਾਵ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਅੱਜ ਇੱਥੇ ਕੈਬਨਿਟ ਦੀ ਮੀਟਿੰਗ ਵਿਚ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।
ਹੁਣ ਇਸ ਪ੍ਰਸਤਾਵ ਨੂੰ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਦੇ ਸਾਹਮਣੇ ਮੰਜੂਰੀ ਲਈ ਭੇਜਿਆ ਜਾਵੇਗਾ। ਸੰਵਿਧਾਨ ਦੇ ਅਨੁਛੇਦ 174 (2) (ਬੀ) ਵਿਚ ਰਾਜਪਾਲ ਨੂੰ ਵਿਧਾਨਸਭਾ ਨੂੰ ਭੰਗ ਕਰਨ ਦੀ ਸ਼ਕਤੀ ਨਿਹਿਤ ਹੈ।