ਨਿਊ ਚੰਡੀਗੜ੍ਹ 16 ਸਤੰਬਰ (ਜਗਦੇਵ ਸਿੰਘ )-
ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ ਮੀਤ ਪ੍ਰਧਾਨ ਰੋਪੜ ਹਰਵਿੰਦਰ ਸਿੰਘ ਅਤੇ ਸਬ ਡਿਵੀਜ਼ਨ ਪ੍ਰਧਾਨ ਰਣਜੀਤ ਸਿੰਘ
ਅਤੇ ਸਾਥੀ ਅਮਰਜੀਤ ਸਿੰਘ ਨੇ ਦੱਸਿਆ ਕਿ ਮਿਤੀ 16 ਅਗਸਤ 2024 ਨੂੰ ਪਰਿਵਾਰਾਂ ਸਮੇਤ ਖਰੜ ਵਿਖੇ ਲਗਾਤਾਰ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਧਰਨੇ ਪ੍ਰਦਰਸ਼ਨ ਦੇ ਦਵਾਬ ਹੇਠ ਆਊਟ-ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪੇ ਕਾਮਿਆਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਆ ਰਾਸ਼ੀ ਜਾਰੀ ਕਰਨ ਅਤੇ ਪਰਿਵਾਰਕ ਮੈਂਬਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਸਮੇਤ ਤਮਾਮ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਲਿਖਤੀ ਮੀਟਿੰਗ ਦਾ ਸਮਾਂ 28 ਅਗਸਤ ਦਾ ਦਿੱਤਾ ਗਿਆ ਸੀ ਪਰ ਉਸ ਮੀਟਿੰਗ ਵਿੱਚ ਬਿਜਲੀ ਮੰਤਰੀ ਗੈਰ ਹਾਜ਼ਰ ਹੋਣ ਕਾਰਨ ਕੋਈ ਵੀ ਮੰਗ ਉੱਤੇ ਠੋਸ ਗੱਲਬਾਤ ਨਾ ਹੋ ਸਕੀ ਜਿਸ ਦੇ ਵਜੋਂ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਤੀ 6 ਸਤੰਬਰ 2024 ਦਾ ਲਿਖਤੀ ਸਮਾਂ ਤੈਅ ਕੀਤਾ ਪਰ ਮਿਤੀ 6 ਸਤੰਬਰ 2024 ਨੂੰ ਹੋਣ ਵਾਲੀ ਮੀਟਿੰਗ ਵੀ ਮਿਤੀ 16 ਸਤੰਬਰ 2024 ਨੂੰ ਦੁਪਹਿਰ 2 ਵਜੇ ਨਿਸ਼ਚਿਤ ਕਰ ਦਿੱਤੀ ਗਈ ਪਰ ਫਿਰ ਟਾਲ ਮਟੋਲ ਦੀ ਨੀਤੀ ਚਲਦਿਆ ਮਿਤੀ 15 ਸਤੰਬਰ ਨੂੰ ਮੀਟਿੰਗ ਮੁਲਤਵੀ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ। ਜਿਸ ਕਾਰਨ ਠੇਕਾ ਕਾਮਿਆਂ ‘ਚ ਭਾਰੀ ਰੋਸ਼ ਪਾਇਆ ਗਿਆ ਅਤੇ ਮਿਤੀ 16 ਸਤੰਬਰ 2024 ਤੋਂ ਮੁਕੰਮਲ ਕੰਮ ਜਾਮ ਕਰਕੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਪੁਤਲੇ ਸਾੜੇ ਗਏ ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ‘ਚ ਮਿਤੀ 17 ਸਤੰਬਰ 2024 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਖਰੜ ਵਿਖੇ ਲਗਾਤਾਰ ਰੋਸ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ।