ਅੰਮ੍ਰਿਤਸਰ, 23 ਫ਼ਰਵਰੀ-(ਹਰਬੰਸ ਸਿੰਘ)

ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਸ. ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਸ੍ਰ੍ਰੀ ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ. ਗਰੁੱਪ ਕੈਨੇਡਾ ਅਤੇ ਸ. ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਤਨ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿੱਚੋਂ ਹੀ ਸ. ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ. ਟਿਮ ਸਿੰਘ ਉੱਪਲ ਅਤੇ ਉਨ੍ਹਾਂ ਦੀ ਪਰਿਵਾਰ ਨੂੰ ਜੀ-ਆਇਆਂ ਆਖਿਆ। ਇਸ ਮੌਕੇ ਸ. ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ।

ਸ਼ੇਅਰ