ਚੰਡੀਗੜ੍ਹ/ਗੁਰਕਿਰਪਾ ਬਿਊਰੋ/4 / ਅਪ੍ਰੈਲ /2025
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 07 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ , ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।