ਕੁਰਾਲੀ 6 ਅਪ੍ਰੈਲ (ਜਗਦੇਵ ਸਿੰਘ)     

ਅੱਜ ਦੇਸ਼ ਭਰ ਵਿੱਚ ਰਾਮ ਨੌਮੀ ਦੇ ਪਾਵਨ ਤਿਉਹਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਤਰ੍ਹਾਂ ਸ਼ਹਿਰ ਕੁਰਾਲੀ ਦੇ ਡੇਰਾ ਬਾਬਾ ਗੋਸਾਈਆਣਾ ਵਿਖੇ ਸਮੂਹ ਧਾਰਮਿਕ ਸੰਸਥਾਵਾਂ ਅਤੇ ਇਲਾਕਾ ਵਾਸੀਆਂ ਅੱਜ ਸ੍ਰੀ ਰਾਮ ਨੌਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਖੇਡ ਪ੍ਰਮੋਟਰ ਗੁਰਪ੍ਰਤਾਪ ਸਿੰਘ ਪਡਿਆਲਾ ਜਰਨਲ ਸਕੱਤਰ ਪੰਜਾਬ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਵੀ ਹਾਜ਼ਰੀ ਭਰ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ।ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ 9 ਵਜੇ ਰਮਾਇਣ ਪਾਠ ਦੇ ਭੋਗ ਪਾਏ ਗਏ ਅਤੇ ਹਵਨ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਸਭ ਤੋਂ ਪਹਿਲਾਂ ਸਮੁੱਚੇ ਦੇਸ਼ ਵਾਸੀਆਂ ਨੂੰ ਸ਼੍ਰੀ ਰਾਮ ਜੀ ਦੇ ਪਾਵਨ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ।ਉਹਨਾਂ ਕਿਹਾ ਕਿ ਉਹਨਾਂ ਦੇ ਉੱਤੇ ਪ੍ਰਭੂ ਸ਼੍ਰੀ ਰਾਮ ਜੀ ਦੀ ਅਪਾਰ ਕਿਰਪਾ ਹੈ ਕਿਉਂਕਿ ਉਹਨਾਂ ਨੂੰ ਪਹਿਲਾਂ ਵੀ ਦੋ ਵਾਰ ਸ੍ਰੀ ਰਾਮ ਜੀ ਦੇ ਪਾਵਨ ਦਰਬਾਰ ਅਯੋਧਿਆ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਉਹਨਾਂ ਸਮੁੱਚੇ ਦੇਸ਼ ਵਾਸੀਆਂ ਨੂੰ ਸ੍ਰੀ ਰਾਮ ਜੀ ਦੇ ਦੱਸੇ ਮਾਰਗ ਅਤੇ ਉਪਦੇਸ਼ਾਂ ਉੱਤੇ ਚੱਲਣ ਦੀ ਅਪੀਲ ਕੀਤੀ।ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਮਾਨ ਸਨਮਾਨ ਵੀ ਕੀਤਾ ਗਿਆ।

ਸ਼ੇਅਰ