ਚੰਡੀਗੜ੍ਹ 16  ਅਗਸਤ (ਹਰਬੰਸ ਸਿੰਘ)

ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਜੀ ਪਾਰਸ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਾਲਿਆਂ
ਨੇ ਆਪਣੇ ਪ੍ਰਵਚਨਾਂ ਰਾਹੀਂ ਬੀਬੀ ਭਾਨੀ ਜੀ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦੀ ਸਪੁੱਤਰੀ, ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਮਹਿਲ, ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਾਤਾ ਅਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੋਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ।
ਭਾਈ ਜਸਪ੍ਰੀਤ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਸਿਮਰਨਜੀਤ ਸਿੰਘ ਜੀ ਟੁਹਾਣੇ ਵਾਲੇ, ਭਾਈ ਜਸਵੰਤ ਸਿੰਘ ਜੀ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰੱਂਸ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।  ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ ਪ੍ਰਬੰਧਕ ਕਮੇਟੀ ਵਲੋ ਦਿੱਤੀ ਗਈ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।

ਸ਼ੇਅਰ