ਕੁਰਾਲੀ 18 ਅਗਸਤ(ਜਗਦੇਵ ਸਿੰਘ)

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੂੰ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ । ਡਾ: ਸਿੰਘ ਇੱਕ ਪ੍ਰਸਿੱਧ ਅਕਾਦਮਿਕ ਅਤੇ ਪ੍ਰਸ਼ਾਸਕ ਹਨ। ਉਹ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ।ਡਾ: ਪਰਵਿੰਦਰ ਸਿੰਘ ਨੇ 2013 ਵਿੱਚ ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਵਜੋਂ ਅਹੁਦਾ ਸੰਭਾਲਿਆ ਅਤੇ ਇਸ ਤੋਂ ਪਹਿਲਾਂ ਉਹ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ-42, ਚੰਡੀਗੜ੍ਹ ਵਿੱਚ 22 ਸਾਲ ਤੱਕ ਕੈਮਿਸਟਰੀ ਪੜ੍ਹਾਉਂਦੇ ਰਹੇ ਅਤੇ ਛੇ ਸਾਲ ਤੱਕ ਉੱਥੇ ਕੈਮਿਸਟਰੀ ਵਿਭਾਗ ਦੇ ਮੁਖੀ ਵੀ ਰਹੇ।
ਡਾਕਟਰ ਸਿੰਘ ਪੰਜਾਬ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ, ਸਾਇੰਸ ਫੈਕਲਟੀ, ਬੋਰਡ ਆਫ਼ ਸਟੱਡੀਜ਼ ਦੇ ਸਾਬਕਾ ਮੈਂਬਰ ਹਨ। ਉਹ ਪੰਜਾਬ ਦੇ ਗਵਰਨਰ ਵੱਲੋਂ ਐਨਈਪੀ -2020 ਨੂੰ ਲਾਗੂ ਕਰਨ ਲਈ ਨਾਮਜ਼ਦ ਮੈਂਬਰ ਵੀ ਰਹੇ ਹਨ।

ਸ਼ੇਅਰ