ਕੁਰਾਲੀ 24 ਅਗਸਤ (ਜਗਦੇਵ ਸਿੰਘ)

ਅੱਜ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮਾਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵਾ ਪਹਿਨ ਕੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆ ਵਲੋ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਪਾਵਨ ਸਰੂਪ ਨੂੰ ਵੱਖ ਵੱਖ ਸੁੰਦਰ ਪੁਸ਼ਾਕਾਂ ਤੇ ਤਾਜ਼ੇ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਵਿਦਿਆਰਥੀਆਂ ਨੇ ਭਗਤੀ ਦੇ ਗੀਤਾਂ ‘ਤੇ ਖੂਬ ਡਾਂਸ ਕੀਤਾ। ਇਸ ਮੌਕੇ ਦਿਨ ਦੇ ਸਭ ਤੋਂ ਦਿਲਚਸਪ ਪਲਾਂ ਵਿੱਚੋਂ ਇੱਕ ‘ਦਹੀ ਹਾਂਡੀ’ ਤੋੜਨਾ ਸੀ। ਇਸ ਮੌਕੇ ਪ੍ਰਿੰਸੀਪਲ ਪੀ. ਸੈਗਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਮਹਾਰਾਜ ਜੀ ਦੇ ਜੀਵਨ ਤੋ ਸੇਧ ਲੈਂਦੇ ਸੱਚ ਤੇ ਪਹਿਰਾ ਅਤੇ ਮਜ਼ਲੂਮ ਦੀ ਰੱਖਿਆ ਕਰਨੀ ਚਾਹੀਦੀ ਹੈ।ਅਤੇ ਅੱਜ ਦਾ ਜਨਮ ਅਸ਼ਟਮੀ ਦਾ ਜਸ਼ਨ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਾਂਝ ਅਤੇ ਸਤਿਕਾਰ ਦੀਆਂ ਕਦਰਾਂ ਕੀਮਤਾਂ ਨੂੰ ਪੈਦਾ ਕਰਨਾ ਸੀ। ਪਿ੍ੰਸੀਪਲ ਪੀ.ਸੈਗਰ ਨੇ ਇਸ ਸ਼ੁਭ ਦਿਹਾੜੇ ‘ਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਨਤੀਜਿਆਂ ਬਾਰੇ ਸੋਚੇ ਬਿਨਾਂ ਕਰਮ ‘ਤੇ ਧਿਆਨ ਕੇਂਦਰਤ ਕਰਨ ਦਾ ਸੰਦੇਸ਼ ਦਿੱਤਾ, ਜੋ ਕਿ ਭਗਵਾਨ ਕ੍ਰਿਸ਼ਨ ਦੁਆਰਾ ਦਿੱਤਾ ਗਿਆ ਸੰਦੇਸ਼ ਹੈ।ਇਸ ਮੌਕੇ ਸਮਾਰੋਹ ਦੇ ਸਮਾਪਤੀ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮਠਿਆਈਆਂ ਨਾਲ ਮੂੰਹ ਮਿੱਠਾ ਵੀ ਕਰਵਾਇਆ ਗਿਆ।

ਸ਼ੇਅਰ