ਮਾਜਰੀ, 4 ਸਤੰਬਰ (ਜਗਦੇਵ ਸਿੰਘ  )

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦਿਆ ਗੁਰਬਾਣੀ ਦੇ ਹੁਕਮ ਅਨੁਸਾਰ ਗੁਰੂ ਦੀ ਸ਼ਰਨ ਪ੍ਰਾਪਤ ਕਰਕੇ ਹੱਕ ਤੇ ਸੱਚ ਦਾ ਜੀਵਨ ਜੀਊਣ ਅਤੇ ਪੂਰੀ ਮਨੁੱਖਤਾ ਨੂੰ ਇੱਕ ਮਾਲਕ ਦਾ ਰੂਪ ਜਾਨਣ ਤੇ ਲੋੜਵੰਦਾਂ ਦੇ ਸਹਾਇਕ ਬਣਕੇ ਪ੍ਰਮਾਤਮਾ ਦੀ ਮਿਹਰ ਦੇ ਪਾਤਰ ਬਣਨ ਦੀ ਪ੍ਰੇਰਨਾ ਕੀਤੀ। ਪਾਠ ਦੀ ਸੇਵਾ ਲਈ ਗੁਰਮੀਤ ਸਿੰਘ ਸਾਂਟੂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਜਿੰਦਰ ਸਿੰਘ ਝਾੜ ਸਾਹਿਬ ਤੇ ਪਾਲ ਸਿੰਘ ਘੜੂੰਆਂ ਦਾ ਬੰਦੀ ਸਿੰਘਾਂ ਲਈ ਸੰਘਰਸ਼ ਬਦਲੇ ਵਿਸ਼ੇਸ ਸਨਮਾਨ ਕੀਤਾ ਗਿਆ। ਸੈਕਟਰੀ ਰਵਿੰਦਰ ਸਿੰਘ ਵਜੀਦਪੁਰ ਦਾ ਵਿਸ਼ੇਸ ਧੰਨਵਾਦ ਕੀਤਾ ਗਿਆ। ਇਸ ਦੌਰਾਨ ਛੋਲੇ ਪੂਰੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁੱਖਦੇਵ ਸਿੰਘ ਸੁੱਖਾ ਕੰਨਸਾਲਾ, ਰਾਮ ਸਿੰਘ ਅਭੀਪੁਰ, ਪਰਮਜੀਤ ਸਿੰਘ ਪੰਮੀ, ਗੁਰਮੇਲ ਸਿੰਘ ਮੰਡ, ਬਲਵਿੰਦਰ ਸਿੰਘ ਰੰਗੂਆਣਾ, ਦਾਰਾ ਸਿੰਘ ਮਾਜਰੀ, ਛੋਟਾ ਸਿੰਘ ਮਾਜਰਾ, ਅਵਤਾਰ ਸਿੰਘ ਫੌਜੀ, ਦਿਲਬਾਗ ਸਿੰਘ ਸੰਗਤਪੁਰਾ ਆਦਿ ਨੇ ਵੀ ਹਾਜ਼ਰੀ ਭਰੀ।

ਸ਼ੇਅਰ