ਕੁਰਾਲੀ, 10 ਸਤੰਬਰ (ਜਗਦੇਵ ਸਿੰਘ )-
ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਪ੍ਰਿੰਸੀਪਲ ਬੰਦਨਾ ਪੁਰੀ ਦੀ ਅਗਵਾਈ ਵਿੱਚ ਹੋਏ ਮਨਾਏ ਸਖਰਤਾ ਦਿਵਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜਸਨੂਰ ਕੌਰ ਨੌਵੀਂ ਅਤੇ ਹਰਸਿਮਰਨ ਕੌਰ ਅੱਠਵੀਂ ਨੇ ਸਾਂਝੇ ਤੌਰ ‘ਤੇ ਪਹਿਲਾ, ਸੱਤਵੀਂ ਜਮਾਤ ਦੀ ਜਸਨੀਤ ਕੌਰ ਨੇ ਦੂਜਾ ਅਤੇ ਸੱਤਵੀਂ ਦੇ ਹੀ ਗੁਰਸਿਮਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਸਬੰਧ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪ੍ਰਿੰਸੀਪਲ ਬੰਦਨਾ ਪੁਰੀ ਨੇ ਰਵਾਨਾ ਕੀਤਾ। ਰੈਲੀ ਦੌਰਾਨ ਵਿਦਿਆਰਥਣਾਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਾਖ਼ਰਤਾ ਮੁਹਿੰਮ ਦੇ ਪਸਾਰੇ ਲਈ ਨਾਅਰੇ ਲਗਾਏ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ।
ਪ੍ਰਿੰਸੀਪਲ ਬੰਦਨਾ ਪੁਰੀ ਨੇ ਕਿਹਾ ਕਿ ਸਾਖ਼ਰਤਾ ਦਿਵਸ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ ਅਤੇ ਦੇਸ਼ ਦੇ ਹਰ ਮਨੁੱਖ ਨੂੰ ਸਾਖਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਚ ਸਭਨਾਂ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।