ਕੁਰਾਲੀ,27 ਅਕਤੂਬਰ (ਜਗਦੇਵ ਸਿੰਘ)

ਪਿੰਡ ਮਾਣਕਪੁਰ ਸ਼ਰੀਫ਼ ਦੀ ਨਵੀਂ ਬਣੀ ਪੰਚਾਇਤ ਵੱਲੋਂ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਬੰਨੀ ਕੰਗ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਬੰਨੀ ਕੰਗ ਨੇ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਖੱਜਲ ਖੁਆਰ ਹੋ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਪੱਖੋਂ ਫੇਲ ਨਜ਼ਰ ਆ ਰਹੀ ਹੈ, ਕਿਉਂਕਿ ਰੋਜ਼ਾਨਾ ਕਿਸਾਨ ਜਥੇਬੰਦੀਆਂ ਸੜਕਾਂ ‘ਤੇ ਆ ਕੇ ਅੰਦੋਲਨ ਕਰਨ ਲਈ ਮਜਬੂਰ ਹਨ। ਜਿਸ ਨਾਲ ਅਕਸਰ ਸੜਕਾਂ ਤੋਂ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦਾ ਅਸਰ ਤਿਉਹਾਰਾਂ ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਇਸ ਮਸਲੇ ਦਾ ਕੋਈ ਹੱਲ ਨਾ ਕੱਢਣਾ ਬਹੁਤ ਵੱਡੀ ਨਾਕਾਮੀ ਹੈ। ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਕੇਂਦਰ ਸਰਕਾਰ ਨਾਲ ਇਸ ਸਮੱਸਿਆਂ ਸਬੰਧੀ ਮੁਲਾਕਾਤ ਕਰਕੇ ਕੋਈ ਠੋਸ ਨੀਤੀ ਬਣਾਵੇ ਤਾਂ ਜੋ ਹਰ ਵਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਤੇ ਨਿਸ਼ਾਨਾਂ ਦੀ ਹੋ ਰਹੀ ਬੇਕਦਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਜਲਦੀ ਕੀਤੀ ਜਾਵੇ ਤਾਂ ਜੋ ਉਹ ਵੀ ਰੌਸ਼ਨੀ ਦਾ ਤਿਉਹਾਰ ਆਪਣੇ ਪਰਿਵਾਰ ਸਮੇਤ ਮਨਾ ਸਕਣ।
ਇਸ ਮੌਕੇ ਸਰਪੰਚ ਦਲਵੀਰ ਸਿੰਘ, ਬਾਬਾ ਸਿਕੰਦਰ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਜੀਤਾ, ਰੋਹਿਤ ਸ਼ਰਮਾ ਤੀੜਾ, ਸੰਮਤੀ ਮੈਂਬਰ ਨਰਿੰਦਰ ਸਿੰਘ ਢਕੋਰਾਂ, ਤਰਨਜੀਤ ਸਿੰਘ ਬਾਵਾ, ਪੰਚਾਇਤ ਮੈਂਬਰਾਨ ਤੇ ਹੋਰ ਪਤਵੰਤੇ ਹਾਜਰ ਸਨ।
ਕੈਪਸਨ ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਬੰਨੀ ਕੰਗ ਦਾ ਸਨਮਾਨ ਕਰਦੇ ਹੋਏ ਬਾਬਾ ਸਿਕੰਦਰ ਸਿੰਘ, ਸਰਪੰਚ ਦਲਵੀਰ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ ਤੇ ਹੋਰ ਪਤਵੰਤੇ।

ਸ਼ੇਅਰ