ਕੁਰਾਲੀ 20 ਅਪ੍ਰੈਲ(ਜਗਦੇਵ ਸਿੰਘ)

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਅੱਜ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਅੱਜ 20 ਅਪ੍ਰੈਲ ਨੂੰ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਭਗਤ ਜੀ ਦੇ ਜਨਮ ਦਿਵਸ ਮੌਕੇ ਪ੍ਰਿੰਸੀਪਲ ਗੁਰਸ਼ੇਰ ਸਿੰਘ ਵੱਲੋਂ ਆਰੰਭ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਕੀਰਤਨ ਦੁਆਰਾ ਹਾਜ਼ਰੀ ਭਰਨਗੇ ਅਤੇ ਸੰਗਤਾਂ ਨੂੰ ਗੁਰਬਾਣੀ ਵਿਚਾਰ ਅਤੇ ਭਗਤ ਜੀ ਦੀ ਜੀਵਨੀ ਤੋਂ ਜਾਣੂ ਕਰਵਾਉਣਗੇ। ਇਸ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਣਗੇ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਸਮਾਗਮ ‘ਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।

ਸ਼ੇਅਰ