ਚੰਡੀਗੜ੍ਹ 03  ਅਗਸਤ (ਹਰਬੰਸ ਸਿੰਘ)

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਸਿੱਖ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਲਿਸਟ ਵਿਚ ਵੱਧ ਤੋਂ ਵੱਧ ਨਾਂਅ ਦਰਜ ਕਰਵਾਉਣ। ਸੂਬਾ ਸਰਕਾਰ ਵੱਲੋਂ ਪਹਿਲਾਂ ਨਾਂਅ ਦਰਜ ਕਰਵਾਉਣ ਲਈ , ਲਈ ਜਾਣ ਵਾਲੀ 100 ਰੁਪਏ ਦੀ ਫੀਸ ਨੂੰ ਹੁਣ ਖਤਮ ਕਰ ਦਿੱਤਾ ਹੈ। ਵੋਟ ਬਨਵਾਉਣ ਲਈ ਇਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਕੋਈ ਕਾਨੂੰਨੀ ਰੁਕਾਵਟ ਨਹੀਂ ਆਈ ਤਾਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਜਲਦੀ ਹੀ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਅਸੰਧ ਨੂੰ ਜਿਲ੍ਹਾ ਬਨਾਉਣ ਦਾ ਵੀ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਦੇ ਲਈ ਗੈਬਨਿਟ ਦੀ ਇਕ ਸਬ-ਕਮੇਟੀ ਗਠਨ ਕੀਤੀ ਗਈ ਹੈ। ਨਿਯਮ ਪੂਰੇ ਹੋਣਗੇ ਤਾਂ ਅਸੰਧ ਨੂੰ ਜਿਲ੍ਹਾ ਬਣਾਇਆ ਜਾਵੇਗਾ।

 ਮੁੱਖ ਮੰਤਰੀ ਅੱਜ ਆਪਣੇ ਨਿਵਾਸ ਸਥਾਨ ਸੰਤ ਕਰੀਬ ਕੁਟੀਰ ‘ਤੇ ਸਰਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਆਏ ਸਿੱਖ ਸਮਾਜ ਦੇ ਲੋਕਾਂ ਨੁੰ ਸੰਬੋਧਿਤ ਕਰ ਰਹੇ ਸਨ।

 ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਦੀ ਸਿਖਿਆਵਾਂ ਨੁੰ ਨਵੀਂ ਪੀੜੀੀਆਂ ਤਕ ਪਹੁੰਚਾਉਣ ਲਈ ਕ੍ਰਿਤ-ਸੰਕਲਪ ਹਨ। ਉਨ੍ਹਾਂ ਦੀ ਸਮ੍ਰਿਤੀਆਂ ਨੂੰ ਸਹੇਜਨ ਲਈ ਜਿਨ੍ਹਾਂ ਕੰਮ ਕੀਤਾ ਜਾਵੇ ਘੱਟ ਹੈ। ਸਾਡੇ ਗੁਰੂ ਸਾਹਿਬਾਨ ਨੇ ਸਦਭਾਵ, ਸਹਿਨਸ਼ੀਲਤਾ , ਭਾਈਚਾਰੇ ਅਤੇ ਆਪਸੀ ਪ੍ਰੇਮ ਦਾ ਜੋ ਰਸਤਾ ਦਿਖਲਾਇਆ ਹੈ, ਅਸੀਂ ਉਸ ਨੂੰ ਆਪਣੇ ਜੀਵਨ ਵਿਚ ਉਤਾਰਣ। ਇਹੀ ਮਨੁੱਖ ਭਲਾਈ  ਦਾ ਮੂਲ ਮੰਤਰ ਹੈ ਅਤੇ ਗੁਰੂਆਂ ਹੈ ਅਤੇ ਗੁਰੂਆਂ ਦੇ ਪ੍ਰਤੀ ਇਹੀ ਸਾਡੀ ਸੱਚੀ ਸ਼ਰਧਾਂ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੇ ਆਸ਼ੀਰਵਾਦ ਨਾਲ ਹੀ ਅੱਜ ਉਹ ਇਸ ਮੁਕਾਮ ‘ਤੇ ਪਹੁੰਚੇ ਹਨ।

 ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਕੌਮ ਬਹਾਦੁਰ ਹੈ, ਜਿਸਨੇ ਧਰਮ ਦੀ ਰੱਖਿਆ ਲਈ ਸਿਰ ਕਟਾ ਦਿੱਤਾ , ਪਰ ਝੁਕੇ ਨਹੀਂ। ਇਸ ਕੌਮ ਦੀ ਕੁਰਬਾਨੀਆਂ ਅਤੇ ਵੀਰਤਾ ‘ਤੇ ਸਾਰੀ ਭਾਰਤਵਾਸੀਆਂ ਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੌਮ ਦੇ ਵੀਰ ਸੂਰਮਾਵਾਂ ਨੇ ਮਹਾਨ ਗੁਰੂਆਂ ਦੇ ਆਦਰਸ਼ਾਂ ਤੇ ਸਿਦਾਂਤਾਂ ‘ਤੇ ਬੋਲਦੇ ਹੋਏ ਦੇਸ਼ ਦੇ ਸੁਤੰਤਰਤਾ ਅੰਦੋਲਨ ਵਿਚ ਵੱਧਚੜ੍ਹ ਕੇ ਹਿੱਸਾ ਲਿਆ। ਅਜਿਹੇ ਬਹਾਦੁਰ ਕੌਮ ਦੇ ਵਿਚ ਅੱਜ ਆਪਣੇ ਆਪ ਨੁੰ ਪਾ ਕੇ ਬਹੁਤ ਮਾਣ ਮਹਿਸੂਸ  ਕਰ ਰਿਹਾ ਹਾਂ।

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦੀ ਸਿਖਿਆਵਾਂ ਨੂੰ ਪੂਰੇ ਵਿਸ਼ਵ ਵਿਚ ਪ੍ਰਚਾਰਿਤ ਤੇ ਪ੍ਰਸਾਰਿਤ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਨਵਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਣ ਸਿਰਸਾ ਦੇ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਵਿਚ ਪਏ ਸਨ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਬਨਣ ਦੇ ਬਾਅਦ ਸਰਕਾਰ ਵੱਲੋਂ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਨੂੰ ਜਮੀਨ ਦਿੱਤੀ ਗਈ ਹੈ।

 ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਯਾਦ ਵਿਚ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋ ਮਨਾਉਣ ਦੀ ਪਹਿਲ ਕੀਤੀ ਹੈ।

 ਇਸ ਮੌਕੇ ‘ਤੇ ਸਿੱਖ ਸਮਾਜ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਸ਼ੇਅਰ