ਕੁਰਾਲੀ 26 ਜੁਲਾਈ (ਜਗਦੇਵ ਸਿੰਘ )

ਪੰਜਾਬ ਦੀ ਮੌਜੂਦਾ ਆਪ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵੋਟਾਂ ਸਮੇਂ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਦੇ ਬਿਜਲੀ ਸਪਲਈ 24 ਘੰਟੇ ਦਿੱਤੀ ਜਾਵੇਗੀ, ਪਰੰਤੂ ਅੱਜ ਸ਼ਹਿਰ ਅਤੇ ਇਲਾਕੇ ਦੇ ਪੈਂਦੇ ਪਿੰਡਾਂ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਕਾਰਨ ਲੋਕ ਸਰਕਾਰ ਨੂੰ ਕੋਸ ਰਹੇ ਹਨ। ਭਗਵੰਤ ਮਾਨ ਸਰਕਾਰ ਬਿਜਲੀ ਦੀ ਪੁਰਤੀ ਕਰਨ ਵਿੱਚ ਅਸਫਲ ਸਾਬਤ ਹੋ ਰਹੀ ਹੈ । ਇਸ ਸਾਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਲਗਾਤਾਰ ਅੱਠ ਘੰਟੇ ਬਿਜਲੀ ਦੇਣ ਦੀ ਗਰੰਟੀ ਦਿੱਤੀ ਸੀ ਪਰ ਹੁਣ ਕਿਸਾਨ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਹਰ ਰੋਜ ਪਾਵਰਕੌਮ ਦੇ ਅੱਗੇ ਧਰਨੇ ਲਾਉਣ ਲਈ ਮਜਬੂਰ ਹਨ। ਜੀਤੀ ਪਡਿਆਲਾ ਨੇ ਕਿਹਾ ਕਿ ਦੁਸਰੇ ਪਾਸੇ ਸੂਬੇ ਦੇ ਲੋਕਾਂ ਵਿੱਚ ਬਿਜਲੀ ਨਾ ਮਿਲਣ ਕਰਕੇ ਆਮ ਆਦਮੀ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ, ਕਿਊਕਿ ਅੱਤ ਦੀ ਪੈ ਰਹੀ ਗਰਮੀ ਵਿੱਚ ਲਗਾਏ ਜਾ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਰਾਤ ਦੇ ਸਮੇ ਬਜੁਰਗ, ਬੱਚੇ ਅਤੇ ਦਿਹੜੀ ਲਾਕੇ ਘਰ ਪਹੁੰਚੇ ਮਜਦੂਰਾਂ ਨੂੰ ਇਸ ਅੱਤ ਦੀ ਗਰਮੀ ਵਿੱਚ ਤਪਣਾ ਪੈਂਦਾ ਹੈ ਅਤੇ ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਦੀ ਸਪਲਈ ਵੀ ਪ੍ਰਭਾਵਿਤ ਹੋ ਰਹੀ ਹੈ। ਉਨਾਂ ਪੰਜਾਬ ਸਰਕਾਰ ਤੇ ਪਾਵਰਕੋਮ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਨਿਜਾਤ ਨਾ ਮਿਲੀ ਤਾਂ ਕਾਂਗਰਸ ਪਾਰਟੀ ਵੱਲੋਂ ਇਲਾਕੇ ਦੇ ਲੋਕਾਂ ਨੂੰ ਨਾਲ ਲੈਕੇ ਸਰਕਾਰ ਖਿਲਾਫ ਅਗਲਾ ਪ੍ਰੋਗਰਾਮ ਊਲੀਕਆ ਜਾਵੇਗਾ।

ਸ਼ੇਅਰ