ਕੁਰਾਲੀ 6 ਅਗਸਤ(ਜਗਦੇਵ ਸਿੰਘ)
ਨੇੜਲੇ ਪਿੰਡ ਸਹੌੜਾ ਵਿਖੇ ਪਿੰਡ ਦੀਆਂ ਸਮੂਹ ਅੋਰਤਾਂ ਵੱਲੋਂ ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਪੁੱਤਰੀ ਜਸਲੀਨ ਕੌਰ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਸ਼ੇਸ ਮੁੱਖ ਮਹਿਮਾਨ ਦੀ ਤੌਰ ਤੇ ਪਹੁੰਚੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸਮੁੱਚੀਆਂ ਔਰਤਾਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾਂ ਦੱਸਦਿਆਂ ਕਿਹਾ ਕਿ ਤਿਉਹਾਰ ਸਾਨੂੰ ਸਾਰਿਆਂ ਨੂੰ ਰਲਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਪੰਜਾਬੀ ਸੱਭਿਆਚਾਰ ਨਾਲ ਜੁੜਨ ਦੇ ਨਾਲ ਨਾਲ ਆਪਸੀ ਸਾਂਝਾ ਵੀ ਵੱਧਦੀਆਂ ਹਨ। ਇਸ ਮੌਕੇ ਮਹਿਲਾ ਮੋਹਾਲੀ ਦੀ ਜਿਲਾ ਪ੍ਰਧਾਨ ਸਵਰਨਜੀਤ ਕੌਰ ਨੇ ਵੀ ਸਮੂਹ ਅੋਰਤਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੋਕੇ ਜਸਕੀਰਤ ਰਤੀਆ ਅਤੇ ਅਰਸ਼ਪ੍ਰੀਤ ਕੌਰ ਰਤੀਆਂ ਨੇ ਕਿਹਾ ਕਿ ਸਾਨੂੂੰ ਆਪਣੇ ਵਿਰਸੇ ਅਤੇ ਸੱਭਿਅਚਾਰ ਨੂੰ ਯਾਦ ਰੱਖਣਾ ਚਾਹੀਦਾ ਹੈ, ਕਿਊਕਿ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡ ਦੀਆਂ ਛੋਟੀਆਂ ਛੋਟੀਆਂ ਬੱਚੀਆਂ ਅਤੇ ਪਿੰਡ ਦੀਆਂ ਔਰਤਾਂ ਵੱਲੋਂ ਗਿੱਧਾ ਤੇ ਭੰਗੜਾ ਪਾਇਆ ਗਿਆ। ਇਸ ਮੋਕੇ ਵਿਸ਼ੇਸ ਮੁੱਖ ਮਹਿਮਾਨ ਦੀ ਤੌਰ ਤੇ ਪਹੁੰਚੀਆਂ ਮਹਿਲਾ ਪ੍ਰਧਾਨ ਬੀਬੀ ਰੰਧਾਵਾ ਅਤੇ ਬੀਬੀ ਸਵਰਨਜੀਤ ਕੌਰ ਦਾ ਅਰਸ਼ਪ੍ਰੀਤ ਕੌਰ ਰਤੀਆਂ ਵੱਲੋ ਵਿਸ਼ੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਸੁਰਿੰਦਰ ਸਿੰਘ, ਜਸਪ੍ਰੀਤ ਕੌਰ ਜੱਸੀ, ਪ੍ਰਭਜੋਤ ਕੌਰ ਲਾਡੀ, ਮਨਜੋਤ ਕੌਰ, ਮਨਦੀਪ ਕੌਰ, ਕਿਰਨ, ਜਸਵੀਰ ਕੌਰ, ਰਾਜਵਿੰਦਰ ਕੌਰ ਸਮੇਤ ਪਿੰਡ ਦੀਆਂ ਅੋਰਤਾਂ ਵੱਡੀ ਦਿੱਣਤੀ ਵਿੱਚ ਹਾਜਿਰ ਸਨ।