ਕੁਰਾਲੀ. 8 ਅਗਸਤ (ਜਗਦੇਵ ਸਿੰਘ)

ਨੇੜਲੇ ਪਿੰਡ ਅਭੀਪੁਰ ਵਿਖੇ ਪਿੰਡ ਦੀਆਂ ਸਮੂਹ ਕੁੜੀਆਂ ਤੇ ਔਰਤਾਂ ਵੱਲੋ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਸ਼ੇਸ ਮੁੱਖ ਮਹਿਮਾਨ ਦੀ ਤੌਰ ਤੇ ਪਹੁੰਚੇ ਸਰਪੰਚ ਜਗਦੀਪ ਸਿੰਘ ਪੱਪਾ ਨੇ ਸਮੁੱਚੀਆਂ ਔਰਤਾਂ ਨੂੰ ਵਧਾਈਆ ਵੀ ਦਿੱਤੀਆਂ ਤੀਆਂ ਦੇ ਤਿਉਹਾਰ ਦੀ ਮਹੱਤਤਾਂ ਦੱਸਦਿਆਂ ਕਿਹਾ ਕਿ ਤਿਉਹਾਰ ਸਾਨੂੰ ਸਾਰਿਆਂ ਨੂੰ ਰਲਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਪੰਜਾਬੀ ਸੱਭਿਆਚਾਰ ਨਾਲ ਜੁੜਨ ਦੇ ਨਾਲ ਨਾਲ ਆਪਸੀ ਸਾਂਝਾ ਵੀ ਵੱਧਦੀਆਂ ਹਨ। ਇਸ ਮੌਕੇ ਸਰਪੰਚ ਜਗਦੀਪ ਸਿੰਘ ਪੱਪਾ ਨੇ ਵੀ ਸਮੂਹ ਅੋਰਤਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ।ਇਸ ਮੌਕੇ ਸਰਪੰਚ ਜਗਦੀਪ ਸਿੰਘ ਵਲੋ ਪਿੰਡ ਦੇ ਸਕੂਲ ਦੇ ਲਈ ਪੱਖੇ ਵੀ ਦਿੱਤੇ ਅਤੇ ਤੇ ਸਾਫ ਸੁਧਰੇ ਵਾਤਾਵਰਨ ਲਈ ਸਕੂਲ ਚ ਬੂਟੇ ਅਤੇ ਲਗਾ ਕੇ ਤੀਆ ਦਾ ਤਿਉਹਾਰ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਜਸਕੀਰਤ ਰਤੀਆ ਅਤੇ ਅਰਸ਼ਪ੍ਰੀਤ ਕੌਰ ਰਤੀਆਂ ਨੇ ਕਿਹਾ ਕਿ ਸਾਨੂੂੰ ਆਪਣੇ ਵਿਰਸੇ ਅਤੇ ਸੱਭਿਅਚਾਰ ਨੂੰ ਯਾਦ ਰੱਖਣਾ ਚਾਹੀਦਾ ਹੈ, ਕਿਊਕਿ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡ ਦੀਆਂ ਛੋਟੀਆਂ ਛੋਟੀਆਂ ਬੱਚੀਆਂ ਅਤੇ ਪਿੰਡ ਦੀਆਂ ਔਰਤਾਂ ਵੱਲੋਂ ਗਿੱਧਾ ਤੇ ਭੰਗੜਾ ਪਾਇਆ ਗਿਆ। ਇਸ ਮੌਕੇ ਤੀਆਂ ਮਨਾ ਰਹੀਆਂ ਕੁੜੀਆਂ ਵਲੋਂ ਮੁੱਖ ਮਹਿਮਾਨ ਦੀ ਤੌਰ ਤੇ ਪਹੁੰਚੇ ਸਰਪੰਚ ਜਗਦੀਪ ਸਿੰਘ ਪੱਪਾ ਅਤੇ ਉਣਾ ਦੀ ਪਤਨੀ ਦਾ ਫੁਲਕਾਰੀ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਜਸਕਰਨ ਕੌਰ ਮਾਂਗਟ, ਰਮਨਦੀਪ ਕੌਰ ਮਾਵੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਅਜੋਕੀ ਪੀੜੀ ਨੂੰ ਪੁਰਾਤਨ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਵੇਹਦ ਦਾ ਅਹਿਮ ਭੂਮਿਕਾ ਨਿਭਾਉਂਦੇ ਹਨ ਸੋ ਸਾਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਧ ਚੜ੍ ਕੇ ਅਜਿਹੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਨ ਵਾਲੇ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਜਸਪਾਲ ਕੌਰ, ਜਸਕਰਨ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਕਿਰਨਜੀਤ ਕੌਰ, ਅੰਮ੍ਰਿਤ ਕੌਰ, ਬਲਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਔਰਤਾਂ ਅਤੇ ਕੁੜੀਆਂ ਵੱਲੋਂ ਹਾਜ਼ਰੀ ਭਰੀ ਗਈ।

 

ਸ਼ੇਅਰ