ਕੁਰਾਲੀ 12 ਅਗਸਤ (ਜਗਦੇਵ ਸਿੰਘ)
ਪਿੰਡ ਮਾਣਕਪੁਰ ਸ਼ਰੀਫ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪਿੰਡ ਦੀਆਂ ਸਮੂਹ ਕੁੜੀਆਂ ਤੇ ਔਰਤਾਂ ਵੱਲੋ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਦੀ ਮੁੱਖ ਅਧਿਆਪਕਾ ਮਨਦੀਪ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਤੀਆਂ ਦੇ ਪ੍ਰੋਗਰਾਮ ਦੌਰਾਨ ਪੰਜਾਬੀ ਪਹਿਰਾਵੇ ਵਿੱਚ ਸੱਜ ਧੱਜ ਕੇ ਆਈਆਂ ਬੱਚੀਆਂ ਮੁਟਿਆਰਾਂ ਅਤੇ ਬਜ਼ੁਰਗ ਮਾਤਾਵਾਂ ਨੈ ਖੂਬ ਬੋਲੀਆਂ ਗਿੱਧਾ ਭੰਗੜਾ ਅਤੇ ਹੋਰ ਗਤੀਵਿਧੀਆਂ ਕਰਕੇ ਮਨ ਪਰਚਾਵਾ ਕੀਤਾ ਇਸ ਦੌਰਾਨ ਮੁੱਖ ਅਧਿਆਪਕਾ ਮਨਦੀਪ ਕੌਰ ਨੇ ਆਈਆਂ ਸਮੁੱਚੀਆਂ ਔਰਤਾਂ ਨੂੰ ਵਧਾਈਆ ਵੀ ਦਿੱਤੀਆਂ ਤੀਆਂ ਦੇ ਤਿਉਹਾਰ ਦੀ ਮਹੱਤਤਾਂ ਦੱਸਦਿਆਂ ਕਿਹਾ ਕਿ ਤਿਉਹਾਰ ਸਾਨੂੰ ਸਾਰਿਆਂ ਨੂੰ ਰਲਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਪੰਜਾਬੀ ਸੱਭਿਆਚਾਰ ਨਾਲ ਜੁੜਨ ਦੇ ਨਾਲ ਨਾਲ ਆਪਸੀ ਸਾਂਝਾ ਵੀ ਵੱਧਦੀਆਂ ਹਨ। ਇਸ ਦੇ ਨਾਲ ਹੀ ਅਧਿਆਪਕਾ ਮਨਦੀਪ ਕੌਰ ਅਤੇ ਔਰਤਾਂ ਵੱਲੋਂ ਸਾਂਝੇ ਰੂਪ ਵਿੱਚ ਇੱਕ ਪੌਦਾ ਲਗਾ ਕੇ ਸਾਫ ਸੁਧਰੇ ਵਾਤਾਵਰਨ ਲਈ ਸਕੂਲ ਚ ਬੂਟੇ ਅਤੇ ਲਗਾ ਕੇ ਤੀਆ ਦਾ ਤਿਉਹਾਰ ਮਨਾਉਣ ਦਾ ਸੁਨੇਹਾ ਦਿੱਤਾ।ਇਸ ਮੌਕੇ ਸੱਜ ਧੱਜ ਕੇ ਆਈਆਂ ਮੁਟਿਆਰਾਂ ਜਸਪ੍ਰੀਤ ਕੌਰ ਅਤੇ ਏਕਮਜੋਤ ਕੌਰ ਨੇ ਕਿਹਾ ਕਿ ਸਾਨੂੂੰ ਆਪਣੇ ਵਿਰਸੇ ਅਤੇ ਸੱਭਿਅਚਾਰ ਨੂੰ ਯਾਦ ਰੱਖਣਾ ਚਾਹੀਦਾ ਹੈ, ਕਿਊਕਿ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡ ਦੀਆਂ ਛੋਟੀਆਂ ਛੋਟੀਆਂ ਬੱਚੀਆਂ ਅਤੇ ਪਿੰਡ ਦੀਆਂ ਔਰਤਾਂ ਵੱਲੋਂ ਗਿੱਧਾ ਤੇ ਭੰਗੜਾ ਪਾਇਆ ਗਿਆ। ਇਸ ਮੌਕੇ ਆਈਆਂ ਸਮੁੱਚੀਆਂ ਮੁਟਿਆਰਾਂ ਅਤੇ ਔਰਤਾਂ ਨੇ ਮੁੱਖ ਅਧਿਆਪਕਾ ਮਨਦੀਪ ਕੌਰ ਦਾ ਧੰਨਵਾਦ ਕੀਤਾ ਤੇ ਕਿਹਾ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਹਰ ਇੱਕ ਪਿੰਡ ਅਤੇ ਸ਼ਹਿਰ ਵਿੱਚ ਹੁਣੇ ਚਾਹੀਦੇ ਹਨ ਜਿਸ ਨਾਲ ਆਪਣੀ ਆਉਣ ਵਾਲੀ ਨਵੀਂ ਪੀੜੀ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਹੁੰਦੀ ਹੈ।