ਕੁਰਾਲੀ 13 ਅਗਸਤ(ਜਗਦੇਵ ਸਿੰਘ)
ਗੁਰਦੁਆਰਾ ਗੜੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਦਸਵੀਂ ਦੇ ਦਿਹਾੜੇ ਮੌਕੇ 15 ਅਗਸਤ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ I ਜਿਸ ਵਿੱਚ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ ਦੀ ਸਪੁੱਤਰੀ ਬੀਬੀ ਅੰਮ੍ਰਿਤ ਕੌਰ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਹਰਜੀਤ ਸਿੰਘ ਹਰਮਨ ਅਤੇ ਸੈਕਟਰੀ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ 15 ਅਗਸਤ ਨੂੰ ਦਸਵੀਂ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਸੁਖਦੇਵ ਸਿੰਘ ਸੁੱਖਾ ਕੰਨਸਾਲਾ ਵੱਲੋਂ ਆਰੰਭ ਕਰਵਾਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਇਸ ਦੌਰਾਨ ਗੁਰਦੁਆਰਾ ਕਮੇਟੀ ਅਤੇ ਲੋਕ ਹਿੱਤ ਮਿਸ਼ਨ ਵੱਲੋਂ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ ਦੀ ਸਪੁੱਤਰੀ ਬੀਬੀ ਅੰਮ੍ਰਿਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਉਨਾਂ ਵੱਲੋਂ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਮੌਕੇ ਪੁੱਜਣ ਦੀ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਗਈ ਹੈ।