ਅੰਮ੍ਰਿਤਸਰ, 15 ਅਕਤੂਬਰ-(ਹਰਬੰਸ ਸਿੰਘ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਚਾਟੀਵਿੰਡ ਗੇਟ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਸਨਮਾਨ ਦਿੱਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਅਰਦਾਸ ਉਪਰੰਤ ਭਾਈ ਰਾਮ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਸਰਤਾਜ ਨੇ ਦਿੱਤੀ।
ਭਾਈ ਰਾਮ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਦਮਦਮੀ ਟਕਸਾਲ ਵੱਲੋਂ ਭਾਈ ਸਾਹਿਬ ਸਿੰਘ ਤੇ ਬਾਬਾ ਬਲਵਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਜਸਵਿੰਦਰ ਸਿੰਘ ਜੱਸੀ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਤਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਭਾਈ ਬਲਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ. ਪਰਮਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਅਕਾਲੀ ਆਗੂ ਸ. ਕੁਲਦੀਪ ਸਿੰਘ ਪੰਡੋਰੀ, ਸ. ਕਰਨੈਲ ਸਿੰਘ ਪੀਰਮੁਹੰਮਦ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ, ਸ. ਗੁਰਪ੍ਰੀਤ ਸਿੰਘ ਟਿੱਕਾ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਾਬਕਾ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਗਗਨਦੀਪ ਸਿੰਘ ਸਮੇਤ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹਾਜ਼ਰ ਸਨ।

ਸ਼ੇਅਰ