ਮੋਹਾਲੀ 21 ਜੁਲਾਈ ( ਪਰਦੀਪ ਸਿੰਘ ਹੈਪੀ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਫੇਸ-6 ਵਿਖੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਦੀ ਅਗਵਾਈ ਹੇਠ ਜਦਕਿ ਵਾਰਡ ਨੰਬਰ -50 ਵਿਖੇ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਦੇ ਵਿੱਚ ਅਤੇ ਸੈਕਟਰ 57 ਵਿਖੇ ਹਰਪਾਲ ਸਿੰਘ ਬਰਾੜ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਵਿਜੇ ਡੋਗਰਾ -ਪ੍ਰਧਾਨ ਮੰਦਰ ਕਮੇਟੀ ਵੀ ਮੌਜੂਦ ਰਹੇ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਇਹਨਾਂ ਸਮਾਗਮਾਂ ਦੇ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਦੇ ਵਿੱਚ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਦਾ ਹੋਕਾ ਦਿੱਤਾ ਸੀ ਅਤੇ ਵੱਡੀ ਗਿਣਤੀ ਦੇ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸੌ ਚੁਕਾਉਣ ਦੇ ਲਈ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੇ ਜਾਣ ਦਾ ਭਰੋਸਾ ਵੀ ਦਿਵਾਇਆ ਸੀ, ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੰਜਾਬ ਦੇ ਲੋਕਾਂ ਵੱਲੋਂ ਵੀ ਪਰਮਾ ਸਹਿਯੋਗ ਮਿਲ ਰਿਹਾ ਹੈ ਜਿਸ ਦੇ ਚਲਦਿਆਂ ਇਸ ਨਸ਼ਾ ਮੁਕਤੀ ਯਾਤਰਾ ਦੇ ਸਾਕਾਰਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹਨਾਂ ਪ੍ਰੋਗਰਾਮਾਂ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਅਤੇ ਉਹਨਾਂ ਦੇ ਮਾਪਿਆਂ ਦੀ ਹਾਜ਼ਰੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨਾਲ ਨਸ਼ਾ ਰੂਪੀ ਕੋਹੜ ਨੂੰ ਜਲਦੀ ਹੀ ਪੰਜਾਬ ਤੋਂ ਪੱਕੇ ਤੌਰ ਤੇ ਦੂਰ ਭਜਾ ਦਿੱਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਵਿਕਾਸ ਲਈ ਵੀ ਸਕੀਮਾਂ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁੱਲਦੀਪ ਸਿੰਘ ਸਮਾਣਾ , ਹਰਮੀਤ ਸਿੰਘ, ਹਰਵਿੰਦਰ ਸਿੰਘ ਸੈਣੀ ਹਰਮੇਸ਼ ਸਿੰਘ ਕੁੰਬੜਾ, ਇਕਬਾਲ ਸਿੰਘ ਸਰਪੰਚ, ਫੁੱਲਜਿੰਦਰ ਸਿੰਘ, ਹਰਬੰਸ ਸਿੰਘ, ਗਗਨਿੰਦਰ ਸਿੰਘ , ਵੀ ਹਾਜ਼ਰ ਸਨ,

ਸ਼ੇਅਰ