ਕੁਰਾਲੀ 6 ਅਪ੍ਰੈਲ (ਜਗਦੇਵ ਸਿੰਘ)   

ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਤਵਾੜਾ ਸਾਹਿਬ ਦਾ ਅਠਵੀਂ ਜਮਾਤ ਦਾ ਨਤੀਜਾ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫੀਸਦੀ ਰਿਹਾ। ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ 96.3% ਅੰਕ ਲੈ ਕੇ ਪਹਿਲੇ ਸਥਾਨ ਤੇ ਜਸਮੀਤ ਕੌਰ 94.1% ਅੰਕ ਲੈ ਕੇ ਦੂਜੇ ਸਥਾਨ ਤੇ ਅਤੇ ਗੁਰਨੂਰ ਕੌਰ 92.8% ਅੰਕ ਲੇ ਕੇ ਤੀਜੇ ਸਥਾਨ ਤੇ ਰਹੀਆਂ। ਸਕੂਲ ਦੇ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ। ੱਠਵੀਂ ਜਮਾਤ ਦੇ ਕੁਲ 23 ਵਿਦਿਆਰਥੀਆਂ ਵਿੱਚੋਂ 05 ਵਿਦਿਆਰਥੀ 90% ਤੋਂ ਉ ੱਪਰ ਅਤੇ 11 ਵਿਦਿਆਰਥੀ 80% ਤੋਂ ਉੱਪਰ ਅੰਕ ਲੈ ਕੇ ਪਾਸ ਹੋਏ। ਇਸ ਮੌਕੇ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਨੇ ਪ੍ਰਸੰਨਤਾ ਜ਼ਾਹਰ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਭਵਿੱਖ ਵਿੱਚ ਇਸ ਤੋਂ ਵੀ ਹੋਰ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰੇਰਣਾ ਦਿੰਦੇ ਹੋਏ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਸਮੇਂ ਸਕੂਲ ਦੇ ਡਾਇਰੈਕਟਰ ਇੰਜੀ: ਜਸਵੰਤ ਸਿੰਘ ਜੀ, ਪ੍ਰਿੰਸੀਪਲ ਗੁਰਪ੍ਰੀਤ ਕੌਰ ਜੀ ਅਤੇ ਸਕੂਲ ਦਾ ਸਾਰਾ ਸਟਾਫ਼ ਹਾਜਰ ਸੀ।

ਸ਼ੇਅਰ