ਚੰਡੀਗੜ੍ਹ 16 ਅਕਤੂਬਰ (ਹਰਬੰਸ ਸਿੰਘ )

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਪੰਥ ਰਤਨ ਭਾਈ ਜਸਬੀਰ ਸਿੰਗ ਖ਼ਾਲਸਾ ਦੀ ਯਾਦ ਵਿਚ ਹਜ਼ਾਰਾਂ ਦੀ  ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ  ਸੰਗਤਾਂ ਨੇ ਜੁੜਦੇ ਹੋਏ ਸ਼ਾਮ ਪੰਜੇ ਵਜੇ ਸ਼ੁਰੂ ਹੋ ਕੇ ਰਾਤ ਗਿਆਰਾਂ ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ।  ਇਸ ਦੌਰਾਨ ਤਿੰਨੇ ਦਿਨ ਸਮੂਹ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੋੜਦੇ ਹੋਏ ੇ ਭੈਣ ਰਵਿੰਦਰ ਕੌਰ ਵੱਲੋਂ ਗੁਰ ਕੀ ਗੁਰਬਾਣੀ ਦਾ ਸਿਮਰਨ ਕੀਤਾ। ਜਦ ਕਿ ਅਖੀਰੀ ਦਿਨ ਦੇ ਦੀਵਾਨ ਵਿਚ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ, ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰਦੀਪ ਸਿੰਘ, ਭਾਈ ਸਰਬਜੀਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਜੀ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ  ਕੀਤਾ।  ਇਸ ਦੇ  ਨਾਲ ਹੀ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਸੰਗਤ ਟੀ ਵੀ ਅਤੇ ਯੂ ਟਿਊਬ ਤੇ ਬਾਣੀ ਡੋਟ ਨੈੱਟ ਤੇ ਕੀਤਾ  ਗਿਆ।  ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਸੰਗਤ ਨੇ ਵੀ  ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ’ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਭਾਈ ਜਸਬੀਰ ਸਿੰਘ ਖ਼ਾਲਸਾ ਜੀ ਦੀ ਯਾਦ ਵਿਚ ਲੋੜਵੰਦਾਂ ਲਈ ਫ਼ਰੀ ਮੈਮੋਗਰਾਫੀ ਅਤੇ ਖ਼ੂਨਦਾਨ ਕੈਂਪ ਵੀ ਲਗਾਇਆਂ ਗਿਆ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

ਸ਼ੇਅਰ