ਐੱਸ.ਏ.ਐੱਸ. ਨਗਰ (ਹਰਬੰਸ ਸਿੰਘ)
ਇਂਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਵਸ ਦੀ ਖੁਸ਼ੀ ਵਿਂਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਚਮਕੌਰ ਸਿੰਘ ਜੀ ਅਤੇ ਸੰਗਰੂਰ ਵਾਲੀਆਂ ਬੀਬੀਆਂ ਦੇ ਇੰਟਰਨੈੱਨਲ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਗਵਾਲੀਅਰ ਦੇ ਕਿਲੇ ਵਿੱਚੋ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨਾਂ ਗੁਰੂ ਸਾਹਿਬ ਵੱਲੋ ਮੁਗਲ ਬਾਦਸ਼ਾਹ ਜਹਾਂਗੀਰ ਦੀ ਸ਼ਰਤ ਮੁਤਾਬਿਕ 52 ਕਲੀਆ ਵਾਲਾ ਚੋਲਾ ਪਹਿਨ ਕੇ ਪਹਾੜੀ ਰਾਜਿਆਂ ਨੂੰ ਕੈਦ ਵਿੱਚੋ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਦਿਲ ਖਿੱਚਵੇਂ ਅੰਦਾਜ ਵਿੱਚ ਸੰਗਤਾਂ ਨੂੰ ਸਰਵਣ ਕਰਵਾਇਆ । ਭਾਈ ਨਿਰਮਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼ੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ ਜੀ ਸ੍ਰੀ ਤਰਨ ਤਾਰਨ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਪਹੁੰਚਣ ਤੇ ਸੰਗਤਾਂ ਵਂਲੋਂ ਕੀਤੀ ਦੀਪਮਾਲਾ ਕਰਨ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ । ਇਸ ਤੋਂ ਇਲਾਵਾ ਭਾਈ ਨਵਦੀਪ ਸਿੰਘ ਜੀ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਰਾਜਵਿੰਦਰ ਸਿੰਘ ਜੀ ਭਾਈ ਗੁਰਸੇਵਕ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਜੀ, ਮੀਰੀ ਪੀਰੀ ਕੀਰਤਨੀ ਜੱਥਾ, ਚੜ੍ਹਦੀ ਕਲਾ ਕੀਰਤਨੀ ਜੱਥਾ ਭਾਈ ਗੁਰਜਾਪ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ੍ਰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਫੁੱਲਾਂ ਨਾਲ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਕੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾ ਨਾਲ ਸਜਾਇਆ ਗਿਆ ਸੀ । ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇੱਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਸੰੰਗਤਾਂ ਨੂੰ ਅਤੁਂਟ ਵਰਤਾਇਆ ਗਿਆ ।
ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 01 ਨਵੰਬਰ ਨੂੰ ਦਸਵੀ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਉਨਾਂ ਦੱਸਿਆ ਕਿ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਇੰਨਟਰਨੇੱਨਲ ਪੰਥਕ ਢਾਡੀ ਜਥੇ, ਅਤੇ ਉੱਚ ਕੋਟੀ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।
















