ਕੁਰਾਲੀ 20 ਅਪ੍ਰੈਲ(ਜਗਦੇਵ ਸਿੰਘ)
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ. ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਲਖਨੌਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨਾਲ ਤਾਲਮੇਲ ਬਣਾਉਣਾ ਅਤੇ ਪਿੰਡ ਪੱਧਰੀ ਸਮੱਸਿਆਵਾਂ ਤੇ ਚਰਚਾ ਕਰਨਾ ਰਿਹਾ।
ਜੀਤੀ ਪਡਿਆਲਾ ਨੇ ਮੀਟਿੰਗ ਨੂੰ ਸੰਬੋਧਨ ਕਿਹਾ ਕਿ ਆਮ ਲੋਕਾਂ ਅਤੇ ਪਿੰਡਾਂ ਦੀ ਅਣਦੇਖੀ ਹੋ ਰਹੀ ਹੈ, ਬੰਦ ਪਏ ਵਿਕਾਸ ਕਾਰਜਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਪਿੰਡਾਂ ਦੀਆਂ ਗੰਭੀਰ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕਈ ਪਿੰਡ ਬੁਨਿਆਦੀ ਸੁਵਿਧਾਵਾਂ ਜਿਵੇਂ ਪੀਣ ਵਾਲਾ ਪਾਣੀ, ਸਫਾਈ ਪ੍ਰਣਾਲੀ ਅਤੇ ਸੜਕਾਂ ਦੀ ਘਾਟ ਨਾਲ ਜੂਝ ਰਹੇ ਹਨ।
ਪਡਿਆਲਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਲਈ ਅੱਜ ਤੋਂ ਹੀ ਤਿਆਰੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਦੀ ਜ਼ਮੀਨ ਪੱਧਰੀ ਹਾਜ਼ਰੀ ਅਤੇ ਵਰਕਰਾਂ ਦੀ ਲਗਨ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।
ਇਸ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਅਤੇ ਸਰਪੰਚ ਰਜਿੰਦਰ ਮਸੀਹ ਨੂੰ ਵੀ ਉਨ੍ਹਾਂ ਦੀ ਪਾਰਟੀ ਅਤੇ ਪਿੰਡ ਲਈ ਕੀਤੀ ਸੇਵਾ ਲਈ ਸਨਮਾਨਿਤ ਕੀਤਾ ਗਿਆ।
ਮੀਟਿੰਗ ਦੌਰਾਨ ਸਰਪੰਚ ਰਜਿੰਦਰ ਬਿੱਲਾ, ਹਰਦੀਪ ਸਿੰਘ ਦੀਪਾ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਤਰਲੋਚਨ ਸਿੰਘ ਘੋਲਾ, ਬਲਬੀਰ ਸਿੰਘ ਬਿੱਟੂ, ਜਗਦੀਪ ਸਿੰਘ, ਰਾਣਾ ਲਖਨੌਰ, ਭੂਰਾ ਲਖਨੌਰ, ਬਹਾਦਰ ਸਿੰਘ, ਬੀਬੀ ਗੁਰਦੀਪ ਕੌਰ, ਦਿਲਬਾਗ ਸਿੰਘ, ਗੁਰਜੰਟ ਸਿੰਘ, ਗੁਰਦਰਸ਼ਨ ਸਿੰਘ, ਜਗੀਰ ਸਿੰਘ, ਕਰਮ ਸਿੰਘ, ਨੰਬਰਦਾਰ ਦਵਿੰਦਰ ਸਿੰਘ ਅਤੇ ਜਗਵਿੰਦਰ ਸਿੰਘ ਵੀ ਮੀਟਿੰਗ ਵਿੱਚ ਹਾਜ਼ਰ ਸਨ।